ਧਨੌਲਾ ਦੇ ਪਸ਼ੂ ਹਸਪਤਾਲ ਨੂੰ ਮਿਲੇਗੀ ਨਵੀਂ ਇਮਾਰਤ: 90 ਸਾਲ ਪੁਰਾਣੀ ਇਮਾਰਤ ਦੇ ਮੁੜ ਨਿਰਮਾਣ ਲਈ ਰੱਖਿਆ ਨੀਂਹ ਪੱਥਰ

ਬਰਨਾਲਾ, 19 ਅਗਸਤ: ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਏਸ਼ੀਆ ਦੀ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਵਿਖੇ ਸਿਵਲ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ 90 ਸਾਲ ਪੁਰਾਣੀ ਇਮਾਰਤ, ਜੋ ਕਿ 1936 ਵਿੱਚ ਬਣੀ ਸੀ ਅਤੇ ਜਿਸ ਦੀ ਹਾਲਤ ਕਾਫ਼ੀ ਖਸਤਾ ਹੋ ਚੁੱਕੀ ਸੀ, ਦੇ ਨਿਰਮਾਣ ਉੱਤੇ ਲਗਪਗ 70 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਕੰਮ ਤਿੰਨ ਮਹੀਨਿਆਂ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।

ਇਸ ਤੋਂ ਇਲਾਵਾ, ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਪਸ਼ੂ ਸੰਸਥਾਵਾਂ ਅਤੇ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਕੁੱਲ 178.66 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸੇ ਲੜੀ ਤਹਿਤ ਬਰਨਾਲਾ ਨਗਰ ਨਿਗਮ ਦਫ਼ਤਰ ਵਿਖੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਇੱਕ ਨਵਾਂ ਡਿਜੀਟਲ ਸਹਾਇਤਾ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੇਅਰ ਹਸਨ ਭਾਰਦਵਾਜ ਨੇ ਸਾਂਝੇ ਤੌਰ ’ਤੇ ਕੀਤਾ। ਇਸ ਡਿਜੀਟਲ ਹੈਲਪ ਡੈਸਕ ਰਾਹੀਂ ਨਾਗਰਿਕ ਪ੍ਰਪਰਟੀ ਟੈਕਸ, ਨਕਸ਼ਾ ਪਾਸ ਕਰਵਾਉਣ ਅਤੇ ਜਨਮ-ਮੌਤ ਸਰਟੀਫਿਕੇਟ ਵਰਗੀਆਂ ਲਗਪਗ 12 ਪ੍ਰਕਾਰ ਦੀਆਂ ਸੇਵਾਵਾਂ ਦਾ ਆਨਲਾਈਨ ਲਾਭ ਲੈ ਸਕਣਗੇ।

Leave a Comment

Your email address will not be published. Required fields are marked *