ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਡੈੱਡਲਾਕ ਖ਼ਤਮ; ਸਾਂਝੇ ਮੁਲਾਜ਼ਮ ਮੰਚ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਚੰਡੀਗੜ੍ਹ, 9 ਸਤੰਬਰ – ਪੰਜਾਬ ਸਰਕਾਰ ਅਤੇ ਸੂਬੇ ਦੇ ਮੁਲਾਜ਼ਮਾਂ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਰੇੜਕਾ ਆਖ਼ਰਕਾਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਾਲ ਹੋਈ ਮੀਟਿੰਗ ਤੋਂ ਬਾਅਦ ਖ਼ਤਮ ਹੋ ਗਿਆ ਹੈ। ਮੁੱਖ ਸਕੱਤਰ ਦੇ ਦਫ਼ਤਰ ਵਿਖੇ ਮੁਲਾਜ਼ਮ ਆਗੂਆਂ ਨਾਲ ਹੋਈ ਲੰਮੀ ਅਤੇ ਸਾਰਥਕ ਚਰਚਾ ਤੋਂ ਬਾਅਦ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਮੁਲਾਜ਼ਮਾਂ ਖ਼ਿਲਾਫ਼ ਜਾਰੀ ਕੀਤੇ ਗਏ ‘ਕਾਰਨ ਦੱਸੋ ਨੋਟਿਸ’ ਅਤੇ ‘ਕੰਮ ਨਹੀਂ ਤਾਂ ਤਨਖ਼ਾਹ ਨਹੀਂ’ ਵਾਲੇ ਪੱਤਰਾਂ ਨੂੰ ਵਾਪਸ ਲੈਣ ਦੀ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਇਲਾਵਾ, ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਮੁਲਾਜ਼ਮ ਆਗੂਆਂ ਦੀ ਮੀਟਿੰਗ ਤੈਅ ਕੀਤੀ ਜਾਵੇਗੀ, ਜਿਸ ਨਾਲ ਦੋਵਾਂ ਧਿਰਾਂ ਵਿਚਕਾਰ ਮਤਭੇਦਾਂ ਨੂੰ ਪੂਰੀ ਤਰ੍ਹਾਂ ਹੱਲ ਕੀਤੇ ਜਾਣ ਦੀ ਉਮੀਦ ਹੈ।

Leave a Comment

Your email address will not be published. Required fields are marked *