ਵੋਟਰ ਸੂਚੀਆਂ ਵਿੱਚ ਸੁਧਾਰ: ਯੂ.ਪੀ. ਅਤੇ ਐੱਮ.ਪੀ. ਸਮੇਤ 17 ਸੂਬਿਆਂ ਵਿੱਚ ਵਿਸ਼ੇਸ਼ ਸੰਖੇਪ ਸੋਧ ਕਰਵਾਏਗਾ ਚੋਣ ਕਮਿਸ਼ਨ

ਨਵੀਂ ਦਿੱਲੀ , 16ਅਕਤੂਬਰ: ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਸਮੇਤ 17 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੋਧ (ਐੱਸ.ਐੱਸ.ਆਰ.) ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਫ਼ੈਸਲਾ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸ.ਆਈ.ਆਰ.) ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਆਇਆ ਹੈ, ਜਿਸ ਦੌਰਾਨ 30 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਕਰੀਬ 13 ਕਰੋੜ ਨਾਂ ਵੋਟਰ ਸੂਚੀਆਂ ਵਿੱਚੋਂ ਹਟਾਏ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਚੋਣ ਕਮਿਸ਼ਨ ਅਨੁਸਾਰ ਜਿਨ੍ਹਾਂ ਰਾਜਾਂ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਜਾਰੀ ਹੈ ਜਾਂ ਹਾਲ ਹੀ ਵਿੱਚ ਪੂਰੀ ਹੋਈ ਹੈ, ਉੱਥੇ ਸੰਖੇਪ ਸੋਧ ਦਾ ਪ੍ਰੋਗਰਾਮ ਬਾਅਦ ਵਿੱਚ ਐਲਾਨਿਆ ਜਾਵੇਗਾ।

ਇਸ ਸੋਧ ਪ੍ਰਕਿਰਿਆ ਦਾ ਮੁੱਖ ਮਕਸਦ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸਹੀ ਅਤੇ ਅੱਪਡੇਟ ਰੱਖਣਾ ਹੈ, ਜਿਸ ਤਹਿਤ ਯੋਗ ਵੋਟਰਾਂ ਦੇ ਨਵੇਂ ਨਾਂ ਜੋੜੇ ਜਾਣਗੇ ਅਤੇ ਪਹਿਲਾਂ ਤੋਂ ਦਰਜ ਵੇਰਵਿਆਂ ਵਿੱਚਲੀਆਂ ਗ਼ਲਤੀਆਂ ਨੂੰ ਸੁਧਾਰਿਆ ਜਾਵੇਗਾ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰਾਹਤ ਦਿੰਦਿਆਂ ਚੋਣ ਕਮਿਸ਼ਨ ਨੇ ਚਾਰ ਵੱਖ-ਵੱਖ ਤਾਰੀਖ਼ਾਂ (1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ 2027) ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਵੀ ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਲਈ ਅਗਾਊਂ ਅਰਜ਼ੀ ਦੇਣ ਦੀ ਸਹੂਲਤ ਦਿੱਤੀ ਹੈ।

Leave a Comment

Your email address will not be published. Required fields are marked *