ਪੰਜਾਬ ਸਰਕਾਰ ਨਾਲ ਮੰਗਾਂ ‘ਤੇ ਸਹਿਮਤੀ ਬਣਨ ਤੋਂ ਬਾਅਦ ਚੰਡੀਗੜ੍ਹ ਸਰਹੱਦ ‘ਤੇ ਕਿਸਾਨਾਂ ਦਾ 7 ਦਿਨਾਂ ਦਾ ਧਰਨਾ ਸਮਾਪਤ

ਚੰਡੀਗੜ੍ਹ, 7 ਸਤੰਬਰ: ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਬਣੀ ਸਹਿਮਤੀ ਤੋਂ ਬਾਅਦ ਚੰਡੀਗੜ੍ਹ ਦੀ ਸਰਹੱਦ ’ਤੇ ਪਿਛਲੇ ਸੱਤ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਅਧਿਕਾਰਤ ਤੌਰ ’ਤੇ ਸਮਾਪਤ ਹੋ ਗਿਆ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਧਰਨੇ ਵਾਲੇ ਸਥਾਨ ’ਤੇ ਪਹੁੰਚ ਕੇ ਕਿਸਾਨ ਆਗੂਆਂ ਨੂੰ ਸਰਕਾਰ ਦਾ ਪ੍ਰਵਾਨਗੀ ਪੱਤਰ ਸੌਂਪਿਆ ਅਤੇ ਮੰਗਾਂ ਮੰਨਣ ਦਾ ਐਲਾਨ ਕੀਤਾ। ਸਰਕਾਰ ਵੱਲੋਂ ਮਿਲੇ ਇਸ ਭਰੋਸੇ ਤੋਂ ਬਾਅਦ ਧਰਨੇ ਵਿੱਚ ਸ਼ਾਮਲ ਹਜ਼ਾਰਾਂ ਕਿਸਾਨਾਂ ਨੇ ਰਾਹਤ ਦਾ ਸਾਹ ਲਿਆ ਅਤੇ ਆਪੋ-ਆਪਣੇ ਘਰਾਂ ਨੂੰ ਰਵਾਨਾ ਹੋ ਗਏ।

ਇਸ ਮੌਕੇ ਖੇਤੀਬਾੜੀ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਲਈ ਸੂਬਾ ਸਰਕਾਰ ਇਸੇ ਮਹੀਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ। ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਖੇਤੀਬਾੜੀ ਮੰਤਰੀ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨਾਲ ਹੋਈ ਮੀਟਿੰਗ ਵਿੱਚ ਦਰਿਆਈ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਤੋਂ ਇਲਾਵਾ ਬਿਜਲੀ ਸੋਧ ਬਿਲ, ਬੀਜ ਬਿਲ, ਗੰਨੇ ਦਾ ਭਾਅ ਵਧਾਉਣ ਅਤੇ ਕਿਸਾਨਾਂ ਦੇ ਕਰਜ਼ਿਆਂ ਲਈ ਇੱਕ ਮੁਸ਼ਤ ਸੈਟਲਮੈਂਟ (OTS) ਵਰਗੀਆਂ ਪ੍ਰਮੁੱਖ ਮੰਗਾਂ ‘ਤੇ ਵੀ ਪੰਜਾਬ ਸਰਕਾਰ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ ਸੀ।

Leave a Comment

Your email address will not be published. Required fields are marked *