ਪੰਜਾਬ ਸਰਕਾਰ ਵੱਲੋਂ 24 ਲੱਖ ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ; ਯਕਮੁਸ਼ਤ ਨਿਪਟਾਰਾ ਸਕੀਮ (OTS) ਦਾ ਐਲਾਨ

ਚੰਡੀਗੜ੍ਹ, 13 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਵਿੱਤੀ ਰਾਹਤ ਦਿੰਦਿਆਂ ਬਕਾਇਆ ਬਿਜਲੀ ਬਿੱਲਾਂ ਦੇ ਨਿਬੇੜੇ ਲਈ ‘ਯਕਮੁਸ਼ਤ ਨਿਪਟਾਰਾ ਸਕੀਮ’ (OTS) ਲਾਗੂ ਕਰਨ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਯੋਜਨਾ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਡਿਫਾਲਟਰ ਘਰੇਲੂ ਖਪਤਕਾਰਾਂ ਨੂੰ ਉਨ੍ਹਾਂ ਦੇ ਬਕਾਇਆ ਬਿੱਲਾਂ ’ਤੇ ਲੱਗੇ ਜੁਰਮਾਨੇ ਅਤੇ ਵਿਆਜ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਖਪਤਕਾਰਾਂ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਦਾ ਸਮਾਂ ਮਿਲੇਗਾ। ਯੋਜਨਾ ਦੀਆਂ ਸ਼ਰਤਾਂ ਅਨੁਸਾਰ, ਖਪਤਕਾਰਾਂ ਨੂੰ ਆਪਣੇ ਬਕਾਇਆ ਬਿੱਲਾਂ ਦੀ ਸਿਰਫ਼ ਮੂਲ ਰਕਮ (Principal Amount) ਹੀ ਭਰਨੀ ਪਵੇਗੀ, ਜਦਕਿ ਬਾਕੀ ਸਾਰਾ ਵਿਆਜ ਅਤੇ ਜੁਰਮਾਨਾ ਮੁਆਫ਼ ਕਰ ਦਿੱਤਾ ਜਾਵੇਗਾ।

ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ 24 ਲੱਖ ਤੋਂ ਵੱਧ ਘਰੇਲੂ ਖਪਤਕਾਰਾਂ ਵੱਲ ਬਿਜਲੀ ਬਿੱਲਾਂ ਦੀ ਕੁੱਲ 2,516 ਕਰੋੜ ਰੁਪਏ ਦੀ ਰਕਮ ਬਕਾਇਆ ਖੜ੍ਹੀ ਹੈ। ਇਸ ਸਕੀਮ ਰਾਹੀਂ ਰਾਹਤ ਲੈਣ ਵਾਲੇ ਲਾਭਪਾਤਰੀਆਂ ਨੂੰ ਪਹਿਲਾਂ ਬਕਾਇਆ ਮੂਲ ਰਕਮ ਦਾ 25 ਫ਼ੀਸਦੀ ਹਿੱਸਾ ਤੁਰੰਤ ਜਮ੍ਹਾਂ ਕਰਵਾਉਣਾ ਹੋਵੇਗਾ, ਜਦਕਿ ਬਾਕੀ ਰਹਿੰਦੀ 75 ਫ਼ੀਸਦੀ ਰਕਮ ਛੇ-ਛੇ ਮਹੀਨਿਆਂ ਦੀਆਂ ਦੋ ਆਸਾਨ ਕਿਸ਼ਤਾਂ ਵਿੱਚ ਅਦਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ।

Leave a Comment

Your email address will not be published. Required fields are marked *