ਝੇ ਫਰੰਟ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਅੱਜ ਤੱਕ ਕੋਈ ਅਜਿਹਾ ਠੋਸ ਫ਼ੈਸਲਾ ਨਹੀਂ ਲਿਆ ਗਿਆ ਜਿਸ ਦੇ ਆਧਾਰ ‘ਤੇ ਨੋਟੀਫਿਕੇਸ਼ਨ ਜਾਰੀ ਕਰਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾ ਸਕੇ।
ਆਮ ਆਦਮੀ ਕਲੀਨਿਕ ਸਾਂਝੇ ਫਰੰਟ, ਪੰਜਾਬ ਵੱਲੋਂ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਨਿਭਾ ਰਹੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਨੇ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਲਾਨ ਕਰਦੇ ਹੋਏ ਕਿਹਾ ਕਿ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਨਿਭਾ ਰਹੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਤੀ 27 ਜੁਲਾਈ 2026 ਤੋਂ ਓਪੀਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨਗੇ।
ਸਾਂਝੇ ਫਰੰਟ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਅੱਜ ਤੱਕ ਕੋਈ ਅਜਿਹਾ ਠੋਸ ਫ਼ੈਸਲਾ ਨਹੀਂ ਲਿਆ ਗਿਆ ਜਿਸ ਦੇ ਆਧਾਰ ‘ਤੇ ਨੋਟੀਫਿਕੇਸ਼ਨ ਜਾਰੀ ਕਰਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾ ਸਕੇ। ਇਸ ਕਾਰਨ ਮਜ਼ਬੂਰਨ ਇਹ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

