

ਬਰਨਾਲਾ, 8 ਸਤੰਬਰ: ਐੱਸ. ਡੀ. ਕਾਲਜ ਵਿਖੇ ਸਵੀਪ ਸੈੱਲ ਵੱਲੋਂ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿੱਚ ਕਾਲਜ ਦੇ ਲਗਭਗ 35 ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਡੀਸੀ ਦਫ਼ਤਰ ਬਰਨਾਲਾ ਤੋਂ ਸ਼੍ਰੀ ਲਵਪ੍ਰੀਤ ਸਿੰਘ ਮੁੱਖ ਬੁਲਾਰੇ ਵਜੋਂ ਪਹੁੰਚੇ, ਜਿਨ੍ਹਾਂ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਨਵੀਂ ਵੋਟ ਬਣਾਉਣ ਦੀ ਪ੍ਰੀਕਿਰਿਆ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਸਵੀਪ ਇੰਚਾਰਜ ਪ੍ਰੋ. ਅਮਨਦੀਪ ਸ਼ਰਮਾ ਨੇ ਆਈ ਟੀਮ ਦਾ ਸਵਾਗਤ ਕੀਤਾ ਅਤੇ ਪੰਜਾਬੀ ਵਿਭਾਗ ਦੇ ਡਾ. ਭੁਪਿੰਦਰ ਸਿੰਘ ਬੇਦੀ ਨੇ ਧੰਨਵਾਦੀ ਸ਼ਬਦ ਕਹੇ। ਪ੍ਰਿੰ. ਡਾ. ਰਮਾ ਸ਼ਰਮਾ ਅਤੇ ਕਾਲਜ ਪ੍ਰਬੰਧਕੀ ਕਮੇਟੀ ਨੇ ਸਵੀਪ ਸੈੱਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ।







