ਧਰਮੇਂਦਰ ਪ੍ਰਧਾਨ ਦਾ ਸਿੱਖਿਆ ਮੰਤਰੀ ਵਜੋਂ ਅਸਤੀਫ਼ਾ ਮਨਜ਼ੂਰ; ਪ੍ਰਹਿਲਾਦ ਜੋਸ਼ੀ ਨੂੰ ਸੌਂਪਿਆ ਗਿਆ ਵਾਧੂ ਚਾਰਜ

ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਰਾਸ਼ਟਰਪਤੀ ਭਵਨ ਨੇ ਜਾਰੀ ਕੀਤਾ ਰਸਮੀ ਬਿਆਨ

ਨਵੀਂ ਦਿੱਲੀ, 25 ਜੁਲਾਈ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ। ਇਸ ਅਸਤੀਫ਼ੇ ਦੀ ਰਸਮੀ ਪ੍ਰਕਿਰਿਆ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਮੁਕੰਮਲ ਕਰ ਲਈ ਗਈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 75 ਦੇ ਉਪ-ਬੰਧ (2) ਤਹਿਤ ਇਹ ਕਾਰਵਾਈ ਕੀਤੀ ਗਈ ਹੈ।

ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਕੇਂਦਰੀ ਨਵਿਆਉਣਯੋਗ ਊਰਜਾ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਉਨ੍ਹਾਂ ਦੇ ਮੌਜੂਦਾ ਮਹਿਕਮੇ ਤੋਂ ਇਲਾਵਾ ਸਿੱਖਿਆ ਮੰਤਰਾਲੇ ਦਾ ਵਾਧੂ ਕਾਰਜਭਾਰ ਵੀ ਸੌਂਪ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਜੇ ਪੀ ਨੱਡਾ ਨੇ ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) ਦੇ ਨੁਮਾਇੰਦਿਆਂ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਸਰਕਾਰ ਨੇ ਵਿਦਿਆਰਥੀਆਂ ਦੀਆਂ ਤਿੰਨੇ ਮੁੱਖ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ। ਇਨ੍ਹਾਂ ਵਿੱਚ ਸਿੱਖਿਆ ਮੰਤਰੀ ਦਾ ਅਸਤੀਫ਼ਾ ਸ਼ਾਮਲ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਵਿਰੁੱਧ ਕੋਈ ਹੋਰ ਕਾਰਵਾਈ ਨਾ ਕਰਨ ਅਤੇ ਖੁਦਕੁਸ਼ੀ ਕਰ ਚੁੱਕੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਵੀ ਸ਼ਾਮਲ ਹੈ।

Leave a Comment

Your email address will not be published. Required fields are marked *