ਬੀ.ਵਾਕ (ਜੇਐੱਮਟੀ) ਵਿਭਾਗ ਵਲੋਂ ਨਿਊਜ਼ ਰਾਈਟਿੰਗ ਪ੍ਰਤੀਯੋਗਤਾ ਕਰਵਾਈ ਗਈ

ਬਰਨਾਲਾ, 12 ਸਤੰਬਰ: ਐਸ. ਡੀ. ਕਾਲਜ ਦੇ ਬੀ.ਵਾਕ. ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼ ਵਿਭਾਗ ਵੱਲੋਂ ਨਿਊਜ਼ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਜੁਰਮ, ਖੇਡਾਂ, ਮੌਸਮ, ਹਾਦਸੇ, ਕੁਦਰਤੀ ਆਫ਼ਤਾਂ ਵਿਸ਼ਿਆਂ ‘ਤੇ ਖ਼ਬਰਾਂ ਲਿਖਣ ਲਈ ਕਿਹਾ ਗਿਆ ।

ਇਸ ਮੌਕੇ ਵਿਭਾਗ ਮੁਖੀ ਪ੍ਰੋ. ਗੁਰਪਰਵੇਸ਼ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਪੱਤਰਕਾਰੀ ਹੁਨਰਾਂ ਨੂੰ ਨਿਖਾਰਨ ਦੇ ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਰਚਨਾਤਮਕ ਸੋਚ ਦਾ ਵਿਕਾਸ ਕਰਦੇ ਹਨ। ਮੁਕਾਬਲੇ ਵਿੱਚ ਹਰਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਦਮਨਵੀਰ ਕੌਰ ਨੇ ਦੂਜਾ ਸਥਾਨ, ਜਦਕਿ ਚਾਂਦਨੀ ਰਾਣੀ ਅਤੇ ਸਰਭਾ ਦਿਓਲ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ, ਤੱਥਾਂ ਦੀ ਸਹੀ ਪੇਸ਼ਕਾਰੀ ਅਤੇ ਪ੍ਰਭਾਵਸ਼ਾਲੀ ਨਿਊਜ਼ ਰਾਈਟਿੰਗ ਰਾਹੀਂ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ। ਇਸ ਮੁਕਾਬਲੇ ਵਿੱਚ ਵਿਭਾਗ ਦੇ ਕੁੱਲ 42 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੌਕੇ ਪ੍ਰੋ. ਕੁਲਦੀਪ ਸਿੰਘ, ਪ੍ਰੋ. ਅੰਮ੍ਰਿਤਪਾਲ ਸਿੰਘ ਅਤੇ ਪ੍ਰੋ. ਅਮਨਦੀਪ ਕੌਰ ਵੀ ਹਾਜ਼ਰ ਸਨ। ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

Leave a Comment

Your email address will not be published. Required fields are marked *