ਭਾਰਤ ਅਤੇ ਇਥੋਪੀਆ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

ਨਵੀਂ ਦਿੱਲੀ, 12 ਸਤੰਬਰ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਨਾਲ ਇੱਕ ਮਹੱਤਵਪੂਰਨ ਦੁਵੱਲੀ ਮੀਟਿੰਗ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਸਿਖਲਾਈ, ਰੱਖਿਆ ਉਦਯੋਗ ਸਹਿਯੋਗ ਅਤੇ ਸੰਯੁਕਤ ਰਾਸ਼ਟਰ ਸ਼ਾਂਤੀ ਰੱਖਿਆ ਸਮੇਤ ਭਾਰਤ-ਇਥੋਪੀਆ ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।

ਜ਼ਿਕਰਯੋਗ ਹੈ ਕਿ ਇਥੋਪੀਆ ਜਨਵਰੀ 2024 ਵਿੱਚ ਬ੍ਰਿਕਸ ਦਾ ਪੂਰਾ ਮੈਂਬਰ ਬਣਿਆ ਹੈ, ਜਿਸ ਨਾਲ ਇਸ ਨੂੰ ਮੈਂਬਰ ਦੇਸ਼ਾਂ ਦੇ ਬਾਜ਼ਾਰਾਂ ਤੱਕ ਪਹੁੰਚ ਮਿਲੀ ਹੈ ਅਤੇ ਇਸ ਦੇ ਨਿਰਯਾਤ ਦੇ ਮੌਕੇ ਵਧੇ ਹਨ। ਇਥੋਪੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਦੇਸ਼ ਮੰਤਰੀ ਗੇਡੀਅਨ ਤਿਮੋਥੇਵੋਸ ਵੀ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰਾਜਧਾਨੀ ਪਹੁੰਚੇ ਹਨ, ਜਿੱਥੇ ਹਵਾਈ ਅੱਡੇ ‘ਤੇ ਰੱਖਿਆ ਰਾਜ ਮੰਤਰੀ ਸੰਜੇ ਸੇਠ ਅਤੇ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Leave a Comment

Your email address will not be published. Required fields are marked *