

ਬਰਨਾਲਾ, 19 ਅਗਸਤ: ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਦੇ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ, ਬਰਨਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਵੱਲੋਂ 20 ਅਗਸਤ, 2026 (ਵੀਰਵਾਰ) ਨੂੰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਾਰੀ ਹੁਕਮਾਂ ਅਨੁਸਾਰ, ਇਹ ਛੁੱਟੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ‘ਤੇ ਲਾਗੂ ਹੋਵੇਗੀ। ਹਾਲਾਂਕਿ, ਜਿਨ੍ਹਾਂ ਸਕੂਲਾਂ ਜਾਂ ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਜਾਂ ਪ੍ਰੈਕਟੀਕਲ ਚੱਲ ਰਹੇ ਹਨ, ਉੱਥੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ ਅਤੇ ਪ੍ਰੀਖਿਆਵਾਂ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਹੀ ਹੋਣਗੀਆਂ।





